ਮੁੱਕ ਗਈ ਕਣਕਾਂ ਦੀ ਰਾਖੀ
ਜੱਟਾ ਆਈ ਵਿਸਾਖੀ।
ਭਾਰਤੀਯ ਵਿੱਦਿਆ ਮੰਦਰ ਸਕੂਲ ਊਧਮ ਸਿੰਘ ਨਗਰ ਲੁਧਿਆਣਾ ਵਿਖੇ ਵਿਸਾਖੀ ਦਾ ਤਿਉਹਾਰ ਖੁਸ਼ੀਆਂ ਤੇ ਚਾਵਾਂ ਨਾਲ ਮਨਾਇਆ ਗਿਆ। ਇਸ ਤਿਉਹਾਰ ਦੇ ਮੌਕੇ ਤੇ ਪੰਜਾਬੀ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿੱਚ ਸਮੂਹ ਲੋਕ ਗੀਤ ਤੇ ਲੋਕ ਨਾਚ ਪੇਸ਼ ਕਰਕੇ ਵਿਦਿਆਰਥੀਆਂ ਨੇ ਖੂਬ ਰੌਣਕ ਲਗਾਈ। ਦੂਸਰੀ ਅਤੇ ਤੀਸਰੀ ਦੇ ਨੰਨੇ ਮੁੰਨੇ ਬੱਚਿਆਂ ਨੇ ਲੋਕ ਨਾਚ ਗਿੱਧਾ ਪਾ ਕੇ ਖੂਬ ਰੰਗ ਬੰਨਿਆ । ਵਿਦਿਆਰਥੀਆਂ ਨੇ ਵਿਸਾਖੀ ਨਾਲ ਸੰਬੰਧਿਤ ਬੋਰਡ ਸਜਾ ਕੇ ਆਪਣੀ ਕਲਾ ਦਾ ਪ੍ਦਸ਼ਨ ਵੀ ਕੀਤਾ। ਦਸਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਵਿਸਾਖੀ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਤਿਆਰ ਕੀਤਾ ਗਿਆ। ਜਿਸ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਅਦਿੱਤੀ ਦੁਆਰਾ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਦੱਸੀ ਗਈ । ਗੌਰੀ ਦੁਆਰਾ ਲੋਕ ਗੀਤ ਪੇਸ਼ ਕੀਤਾ ਗਿਆ ਅਤੇ ਗੀਤਿਕਾ ਦੁਆਰਾ ਕਵਿਤਾ ਪੇਸ਼ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਗੁਪਤਾ ਜੀ ਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦਾ ਇਤਿਹਾਸ ਦੱਸਦਿਆ ਹੋਇਆ ਵਧਾਈ ਦਿੱਤੀ ਤੇ ਇਸ ਤਿਉਹਾਰ ਨੂੰ ਰਲ-ਮਿਲ ਕੇ ਮਨਾਉਣ ਲਈ ਪ੍ਰੇਰਿਤ ਕੀਤਾ।