ਭਾਰਤੀ ਵਿੱਦਿਆ ਮੰਦਰ ਸਕੂਲ ਊਧਮ ਸਿੰਘ ਨਗਰ ਵਿੱਚ ਭਗਤ ਸਿੰਘ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਤੇ ਸ਼ਿਸ਼ੂ ਵਾਟਿਕਾ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਅਲੱਗ-ਅਲੱਗ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ ਸ: ਭਗਤ ਸਿੰਘ ਦੇ ਜੀਵਨ ਅਤੇ ਉਹਨਾਂ ਦੀ ਦੇਸ਼ ਪ੍ਰਤੀ ਸੱਚੀ ਦੇਸ਼ ਭਗਤੀ ਉੱਪਰ ਚਾਨਣਾ ਪਾਇਆ। ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਸ: ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸ੍ਰੀਮਤੀ ਤਜਿੰਦਰ ਕੌਰ ਜੀ ਨੇ ਸ:ਭਗਤ ਸਿੰਘ ਵਾਂਗ ਹਮੇਸ਼ਾ ਦੇਸ਼ ਦੀ ਸੇਵਾ ਲਈ ਤਿਆਰ ਰਹਿਣ ਦੀ ਸਹੁੰ ਚੁਕਾਈ। ਸ੍ਰੀਮਤੀ ਜਸਪ੍ਰੀਤ ਕੌਰ ਜੀ ਨੇ ਸ:ਭਗਤ ਸਿੰਘ ਜੀ ਦੇ ਜੀਵਨ ਤੇ ਰੋਸ਼ਨੀ ਪਾਉਂਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਕਦਮਾਂ ਉਤੇ ਤੁਰਨ ਦੀ ਪ੍ਰੇਰਨਾ ਦਿੱਤੀ। ਬੱਚਿਆਂ ਨੇ ਦੇਸ਼ ਭਗਤੀ ਦੇ ਨਾਅਰੇ ਲਾਉਂਦੇ ਹੋਏ ਰੈਲੀ ਵਿੱਚ ਭਾਗ ਲਿਆ ਅਤੇ ਸ:ਭਗਤ ਸਿੰਘ ਦੇ ਚਿੱਤਰ ਬਣਾ ਕੇ ਆਪਣੀ ਕਲਪਨਾ ਅਨੁਸਾਰ ਰੰਗ ਭਰ ਕੇ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ। ਭਗਤ ਸਿੰਘ ਦੇ ਪਹਿਰਾਵੇ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਸਰਫਰੋਸ਼ੀ ਕੀ ਤਮੰਨਾਂ ਦੇ ਨਾਅਰੇ ਲਾਏ।
ਪ੍ਰਿੰਸੀਪਲ ਸ੍ਰੀਮਤੀ ਰੰਜੂ ਮੰਗਲ ਜੀ ਨੇ ਵਿਦਿਆਰਥੀਆਂ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਦੀ ਪ੍ਰਸੰਸਾ ਕੀਤੀ ਅਤੇ ਸਭ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ।